ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਮਹੱਤਵਪੂਰਨ ਮੁੱਦਿਆਂ ਦੀ ਫਾਇਲਾਂ ਦੇ ਤੁਰੰਤ ਨਿਪਟਾਰੇ ਲਈ ਰਨ-ਥਰੂ-ਫਾਇਲ (ਆਰਟੀਐਫ) ਪ੍ਰਣਾਲੀ ਨੂੰ ਵਿਕਸਿਤ ਕਰਨ ਤਾਂ ਜੋ ਅਜਿਹੇ ਮਹੱਤਵਪੂਰਨ ਮੁੱਦਿਆਂ ਦੀ ਫਾਇਲਾਂ ਦਾ ਜਲਦ ਤੋਂ ਜਲਦ ਨਿਪਟਾਰਾ ਹੋ ਸਕੇ|

November 22, 2019
  • ਚੰਡੀਗੜ, 21 ਨਵੰਬਰ (   ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਮਹੱਤਵਪੂਰਨ ਮੁੱਦਿਆਂ ਦੀ ਫਾਇਲਾਂ ਦੇ ਤੁਰੰਤ ਨਿਪਟਾਰੇ ਲਈ ਰਨ-ਥਰੂ-ਫਾਇਲ (ਆਰਟੀਐਫ) ਪ੍ਰਣਾਲੀ ਨੂੰ ਵਿਕਸਿਤ ਕਰਨ ਤਾਂ ਜੋ ਅਜਿਹੇ ਮਹੱਤਵਪੂਰਨ ਮੁੱਦਿਆਂ ਦੀ ਫਾਇਲਾਂ ਦਾ ਜਲਦ ਤੋਂ ਜਲਦ ਨਿਪਟਾਰਾ ਹੋ ਸਕੇ|
  • ਮੁੱਖ ਮੰਤਰੀ ਅੱਜ ਇੱਥੇ ਵਿੱਤ ਵਿਭਾਗ ਨਾਲ ਸਬੰਧਤ ਵੱਖ-ਵੱਖ ਕਾਰਜਪ੍ਰਣਾਲੀ ਤੇ ਕੰਮਾਂ ਬਾਰੇ ਆਯੋਜਿਤ ਕੀਤੀ ਗਈ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ| ਮੀਟਿੰਗ ਦੌਰਾਨ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੇ ਵਿੱਤ ਵਿਭਾਗ ਦੇ ਸੰਚਾਲਨ ਅਤੇ ਰਾਜ ਦੇ ਖਜਾਨੇ ਦੀ ਸਥਿਤੀ ਦੇ ਸਬੰਧ ਵਿਚ ਇਕ ਪੇਸ਼ਕਾਰੀ ਵੀ ਦਿੱਤੀ|
  • ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸੁਝਾਅ ਦਿੰਦੇ ਹੋਏ ਕਿਹਾ ਕਿ ਸਬੰਧਤ ਵਿਭਾਗ ਅਜਿਹੀ ਮਹੱਤਵਪੂਰਨ ਫਾਇਲਾਂ ਦੇ ਤੁਰੰਤ ਨਿਪਟਾਰੇ ਲਈ ਖਜਾਨਾ ਵਿਭਾਗ ਅਤੇ ਮੁੱਖ ਮੰਤਰੀ ਦਫਤਰ ਲਈ ਵੱਖ-ਵੱਖ ਸੁਆਲਾਂ ਲਈ ਚੈਕਲਿਸਟ ਦੀ ਸਹੂਲਤ ਵੀ ਪ੍ਰਦਾਨ ਕਰਨ, ਤਾਂ ਜੋ ਮਹੱਤਵਪੂਰਨ ਮੁੱਦਿਆਂ ਦੀ ਫਾਇਲਾਂ ਨੂੰ ਜਲਦ ਤੋਂ ਜਲਦ ਨਿਪਟਾਇਆ ਜਾ ਸਕੇ| ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਖਜਾਨਾ ਵਿਭਾਗ ਦੇ ਕੰਮ ਦੀ ਸ਼ਲਾਘਾ ਕਰਦੇ ਹੋਏ ਸੁਝਾਅ ਦਿੱਤ ਕਿ ਅਰਥਵਿਵਸਥਾ ਦੇ ਵਾਧੈ ਤੇ ਇਕਵਿਟੀ ਲਈ ਵਿਭਾਗ ਨੂੰ ਵੱਖ-ਵੱਖ ਸੁਧਾਰਾਂ ਨੂੰ ਸ਼ੁਰੂ ਕਰਨਾ ਚਾਹੀਦਾ ਹੈ|
  • ਮੀਟਿੰਗ ਵਿਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਰਾਜੇਸ਼ ਖੁਲੱਰ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰਾ ਟੀਵੀਐਸਐਨ ਪ੍ਰਸਾਦ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਵੀ.ਉਮਾਸ਼ੰਕਰ ਤੋਂ ਇਲਾਵਾ ਵਿੱਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜਿਰ ਸਨ|