ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਓਮ ਪ੍ਰਕਾਸ਼ ਯਾਦਵ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿਚ ਬੁਢਾਪਾ ਸਨਮਾਨ ਭੱਤਾ, ਦਿਵਆਂਗ ਅਤੇ ਵਿਧਵਾ ਪੈਂਸ਼ਨ ਦੇਣ ਵਿਚ ਕੋਈ ਵੀ ਰੁਕਾਵਟ ਅਤੇ ਦੇਰੀ ਨਹੀਂ ਹੋਣੀ ਚਾਹੀਦੀ ਹੈ|

  • ਸੂਬੇ ਵਿਚ ਸਨਮਾਨ ਭੱਤਾ ਦੇਣ ਵਿਚ ਰੁਕਾਵਟ ਨਹੀਂ ਆਉਣੀ ਚਾਹੀਦੀ ਹੈ - ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ
  • ਚੰਡੀਗੜ, 21 ਨਵੰਬਰ (   ) - ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਓਮ ਪ੍ਰਕਾਸ਼ ਯਾਦਵ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿਚ ਬੁਢਾਪਾ ਸਨਮਾਨ ਭੱਤਾ, ਦਿਵਆਂਗ ਅਤੇ ਵਿਧਵਾ ਪੈਂਸ਼ਨ ਦੇਣ ਵਿਚ ਕੋਈ ਵੀ ਰੁਕਾਵਟ ਅਤੇ ਦੇਰੀ ਨਹੀਂ ਹੋਣੀ ਚਾਹੀਦੀ ਹੈ|
  • ਉਨਾਂ ਨੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਲੈਂਦੇ ਹੋਏ ਕਿਹਾ ਕਿ ਪੈਂਸ਼ਨ ਦੇਣ ਵਿਚ ਦੇਰੀ ਅਤੇ ਰੁਕਾਵਟ ਪਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ| ਉਨਾਂ ਨੇ ਕਿਹਾ ਕਿ ਦਿਵਆਂਗਾਂ ਨੂੰ ਨਿਯਮ ਅਨੁਸਾਰ ਦਿੱਤੀ ਜਾਣ ਵਾਲੀ ਸਹੂਨਲਾਂ ਵੀ ਯਕੀਨੀ ਕੀਤੀਆਂ ਜਾਣ| ਉਨਾਂ ਨੇ ਕਿਹਾ ਕਿ ਸੂਬੇ ਤੋਂ ਨਸ਼ੇ ਨੂੰ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾ ਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕਰਨ|
  • ਸ੍ਰੀ ਯਾਦਵ ਨੇ ਫੌਜੀ ਅਤੇ ਨੀਮ ਫੌਜੀ ਭਲਾਈ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਰਾਜ ਵਿਚ ਫੌਜੀ ਅਤੇ ਨੀਮ ਫੌਜੀ ਦੀ ਭਲਾਈ ਲਈ ਸਹੀ ਕਦਮ ਚੁੱਕੇ ਜਾਣ ਤਾਂ ਜੋ ਉਨਾਂ ਨੂੰ ਅਤੇ ਉਨਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਭਲਾਈਕਾਰੀ ਯੋਜਨਾਵਾਂ ਦਾ ਲਾਭ ਮਿਲ ਸਕੇ|
  • ਇਸ ਮੌਕੇ 'ਤੇ ਮੀਟਿੰਗ ਵਿਚ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀਮਤੀ ਨੀਰਜਾ ਸ਼ੇਖਰ, ਫੌਜੀ ਅਤੇ ਨੀਮ ਫੌਜੀ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ ਰਾਜ ਸ਼ੇਖਰ, ਸਮਾਜਿਕ ਨਿਆਂ ਅਤੇ ਅਧਿਕਾਰਿਤਾ ਵਿਭਾਗ ਦੇ ਨਿਦੇਸ਼ਕ ਗੀਤਾ ਭਾਰਤੀ ਅਤੇ ਫੌਜੀ ਅਤੇ ਨੀਮ ਫੌਜੀ ਭਲਾਈ ਵਿਭਾਗ ਦੇ ਨਿਦੇਸ਼ਕ ਵਿਜੇਂਦਰ ਕੁਮਾਰ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਰਹੇ|